Episodios

  • ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥
    Sep 23 2025
    ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ।ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ।੧।ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ। ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ। ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ...
    Más Menos
    6 m
  • ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥
    Sep 22 2025
    ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ਅਰਥ: ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ।ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਅਰਥ: ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, (ਕਿਉਂਕਿ) ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ।੧।ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਅਰਥ: ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ।ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਅਰਥ: ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੇ ਨਾਨਕ! ਇਹੋ ਜਿਹੇ ਜੀਊੜਿਆਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ।੨।ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਅਰਥ: ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; (ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ।ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਅਰਥ: (ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ।ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥ ਅਰਥ: ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ...
    Más Menos
    12 m
  • ॥ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥
    Sep 20 2025

    ॥ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥

    ਅਰਥ: ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧।

    ਹੇ ਨਾਨਕ! ਆਖ-ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨।

    ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥

    ਅਰਥ: (ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ। ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ। ਜਿਸ ਪ੍ਰਭੂ ਨੂੰ ਸਿਮਰ ਕੇ ਤੂੰ ਨਹੀਂ ਸੈਂ ਸੜਦਾ-ਉਸ ਨੂੰ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ। ਜਿਸ ਪ੍ਰਭੂ ਨੇ ਤੈਨੂੰ ਔਖੇ ਥਾਂ ਤੋਂ ਬਚਾਇਆ, ਉਸ ਨੂੰ ਰਤਾ ਭੀ ਨਾਹ ਭੁਲਾ।

    ਪ੍ਰਭੂ ਨੂੰ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇਂਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ।੨।


    The God who forms the living beings and places them in the womb of the mother, O Nanak! Creatures keep remembering her with every breath and the (terrible) fire of (mother's womb) cannot destroy them.O Nanak! Say, O brother!) When your face was down, your feet were up, you lived in a very difficult place, then with the blessing of the Lord's Name you survived, now why did you forget that Master?(O creature!) From (mother's) blood and (father's) semen you grew in (mother's) belly fire. Your face was down, dirty and scary, (as if) lying in a dark abyss. The Lord, whom Thou canst not burn in remembrance, (even now) remember Him in mind and body in Hirda. Don't forget the Lord who saved you from the difficult place.Forgetting the Lord never brings happiness, (if forgotten) the human birth (bet) will be lost.2.

    Más Menos
    22 m
  • ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥
    Sep 19 2025

    ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।RAAG DHANAASAREE, THIRD MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||


    Más Menos
    5 m
  • ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥
    Sep 19 2025
    ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫। DHANAASAREE, FOURTH MEHL: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your ...
    Más Menos
    7 m
  • ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥
    Sep 17 2025
    The daily Hukamnama Sahib from Sri Darbar Sahib Amritsar including translation English and Punjabi audio ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥ਅਰਥ: ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ।ਰਹਾਉ।(ਹੇ ਭਾਈ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ) । ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ।੧।ਹੇ ਭਾਈ! ਇਸ ਸਰੀਰ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, (ਇਹ ਮਨੁੱਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) । ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿ੍ਹਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ।੨।'ਮੈਂ ਵੱਡਾ ਹਾਂ', 'ਇਹ ਧਨ ਪਦਾਰਥ ਮੇਰਾ ਹੈ'-ਇਹ ਆਖ ਆਖ ਕੇ (ਮਾਇਆ-ਵੇੜ੍ਹੇ ਮਨੁੱਖ) ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ-ਥਿਰ ਰਹਿਣ ਵਾਲੀ ...
    Más Menos
    11 m
  • ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥
    Sep 16 2025

    ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥

    ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ।

    ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ– ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ।

    ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।

    ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ।8।

    BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:

    In the month of Assu, my love for the Lord overwhelms me. How can I go and meet the Lord? My mind and body are so thirsty for the Blessed Vision of His Darshan. Won’t someone please come and lead me to him, O my mother. The Saints are the helpers of the Lord’s lovers; I fall and touch their feet. Without God, how can I find peace? There is nowhere else to go. Those who have tasted the sublime essence of His Love, remain satisfied and fulfilled. They renounce their selfishness and conceit, and they pray, “God, please attach me to the hem of Your robe.” Those whom the Husband Lord has united with Himself, shall not be separated from Him again. Without God, there is no other at all. Nanak has entered the Sanctuary of the Lord. In Assu, the Lord, the Sovereign King, has granted His Mercy, and they dwell in peace. || 8 ||

    Más Menos
    6 m
  • ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥
    Sep 16 2025
    ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ...
    Más Menos
    15 m