ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ Podcast Por  arte de portada

ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥

ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥

Escúchala gratis

Ver detalles del espectáculo
OFERTA POR TIEMPO LIMITADO. Obtén 3 meses por US$0.99 al mes. Obtén esta oferta.
ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ਅਰਥ: ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ।ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਅਰਥ: ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, (ਕਿਉਂਕਿ) ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ।੧।ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਅਰਥ: ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ।ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਅਰਥ: ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੇ ਨਾਨਕ! ਇਹੋ ਜਿਹੇ ਜੀਊੜਿਆਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ।੨।ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਅਰਥ: ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; (ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ।ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਅਰਥ: (ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ।ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥ ਅਰਥ: ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ...
Todavía no hay opiniones