ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ Podcast Por  arte de portada

ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥

ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥

Escúchala gratis

Ver detalles del espectáculo
OFERTA POR TIEMPO LIMITADO. Obtén 3 meses por US$0.99 al mes. Obtén esta oferta.
ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ।ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ।੧।ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ। ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ। ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ...
Todavía no hay opiniones