ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ Podcast Por  arte de portada

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥

Escúchala gratis

Ver detalles del espectáculo
OFERTA POR TIEMPO LIMITADO. Obtén 3 meses por US$0.99 al mes. Obtén esta oferta.
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ...
Todavía no hay opiniones